Shabad Hazaray

aka Shabad Hazare

Shabad Hazaray

This is expressing the longing for the “blessed vision of the Guru”

Shabad Hazarey is a collection of 1,000 Bani’s from Sri Guru Granth Sahib Ji. These Bani’s were selected by the 10th Sikh Guru, Guru Gobind Singh Ji, and are considered to be of particular importance to the Sikh faith. The Shabad Hazarey Bani’s cover a wide range of themes, including spirituality, morality, ethics, and the nature of God. They are recited and studied by Sikhs for their spiritual and moral guidance

Shabad Hazaray is a collection of ten Banis from Sri Guru Granth Sahib Ji.

Some of the reasons for reading Shabad Hazare include:

  1. Spiritual upliftment: It provides a spiritual experience and helps to connect with the Guru.
  2. Moral guidance: The hymns provide moral and ethical guidance, teaching values such as compassion, kindness, and humility.
  3. Education: It provides an opportunity to learn about Sikh religious beliefs and practices.
  4. Cultural preservation: It helps preserve the Sikh cultural and religious heritage.
  5. Mind-body relaxation: The repetitive and rhythmic nature of the hymns can be calming and soothing, promoting relaxation of both mind and body.
  6. Inspiration: The hymns are filled with inspiration and can uplift the reader’s mood and outlook on life.

About Shabad Hazaray

Shabad Hazaray is the Bani of longing for the beloved Guru. It was written by Guru Arjan Dev Ji when he was separated from Gur Ram Das Ji, his father, for a duration of time. During that period of separation he sent these three letters to his beloved Guru and father expressing his longing for the “blessed vision of the Guru”.

 Reciting this shabad brings union with the your beloved; it expresses in deep terms the true sense, the hurt of separation; the pain endured by the heart when the thought remains focused just on union and nothing else holds any meaning; when everything else loses any interest or meaning. It is an ultimate in the expression of love and longing for the Divine Guru.

 The fourth part was added by Guru Arjan Dev Ji at the time of the union with Guru Ram Das Ji.

Shabad Hazaray in Gurmukhi

ਮਾਝ ਮਹਲਾ ੫ ਚਉਪਦੇ ਘਰੁ ੧ ॥

ਮੇਰਾ ਮਨੁ ਲੋਚੈ ਗੁਰ ਦਰਸਨ ਤਾਈ ॥ ਬਿਲਪ ਕਰੇ ਚਾਤ੍ਰਿਕ ਕੀ ਨਿਆਈ ॥

ਤ੍ਰਿਖਾ ਨ ਉਤਰੈ ਸਾਂਤਿ ਨ ਆਵੈ ਬਿਨੁ ਦਰਸਨ ਸੰਤ ਪਿਆਰੇ ਜੀਉ ॥੧॥

ਹਉ ਘੋਲੀ ਜੀਉ ਘੋਲਿ ਘੁਮਾਈ ਗੁਰ ਦਰਸਨ ਸੰਤ ਪਿਆਰੇ ਜੀਉ ॥੧॥ ਰਹਾਉ ॥

ਤੇਰਾ ਮੁਖੁ ਸੁਹਾਵਾ ਜੀਉ ਸਹਜ ਧੁਨਿ ਬਾਣੀ ॥

ਚਿਰੁ ਹੋਆ ਦੇਖੇ ਸਾਰਿੰਗਪਾਣੀ ॥

ਧੰਨੁ ਸੁ ਦੇਸੁ ਜਹਾ ਤੂੰ ਵਸਿਆ ਮੇਰੇ ਸਜਣ ਮੀਤ ਮੁਰਾਰੇ ਜੀਉ ॥੨॥

ਹਉ ਘੋਲੀ ਹਉ ਘੋਲਿ ਘੁਮਾਈ ਗੁਰ ਸਜਣ ਮੀਤ ਮੁਰਾਰੇ ਜੀਉ ॥੧॥ ਰਹਾਉ ॥

ਇਕ ਘੜੀ ਨ ਮਿਲਤੇ ਤਾ ਕਲਿਜੁਗੁ ਹੋਤਾ ॥

ਹੁਣਿ ਕਦਿ ਮਿਲੀਐ ਪ੍ਰਿਅ ਤੁਧੁ ਭਗਵੰਤਾ ॥

ਮੋਹਿ ਰੈਣਿ ਨ ਵਿਹਾਵੈ ਨੀਦ ਨ ਆਵੈ ਬਿਨੁ ਦੇਖੇ ਗੁਰ ਦਰਬਾਰੇ ਜੀਉ ॥੩॥

ਹਉ ਘੋਲੀ ਜੀਉ ਘੋਲਿ ਘੁਮਾਈ ਤਿਸੁ ਸਚੇ ਗੁਰ ਦਰਬਾਰੇ ਜੀਉ ॥੧॥ ਰਹਾਉ ॥

ਭਾਗੁ ਹੋਆ ਗੁਰਿ ਸੰਤੁ ਮਿਲਾਇਆ ॥ ਪ੍ਰਭੁ ਅਬਿਨਾਸੀ ਘਰ ਮਹਿ ਪਾਇਆ ॥

ਸੇਵ ਕਰੀ ਪਲੁ ਚਸਾ ਨ ਵਿਛੁੜਾ ਜਨ ਨਾਨਕ ਦਾਸ ਤੁਮਾਰੇ ਜੀਉ ॥੪॥

ਹਉ ਘੋਲੀ ਜੀਉ ਘੋਲਿ ਘੁਮਾਈ ਜਨ ਨਾਨਕ ਦਾਸ ਤੁਮਾਰੇ ਜੀਉ ॥ ਰਹਾਉ ॥੧॥੮॥

ਧਨਾਸਰੀ ਮਹਲਾ ੧ ਘਰੁ ੧ ਚਉਪਦੇ

ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥

ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥

ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥

ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥

ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥

ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥

ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥

ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥

ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥

ਤੁਧੁ ਬਾਝੁ ਪਿਆਰੇ ਕੇਵ ਰਹਾ ॥

ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥

ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥

ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥

ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥

ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥

ਤਿਲੰਗ ਮਹਲਾ ੧ ਘਰੁ ੩

ੴ ਸਤਿਗੁਰ ਪ੍ਰਸਾਦਿ ॥

ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥

ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥

ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥

ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥

ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥

ਕਾਇਆ ਰੰਙਣਿ ਜੇ ਥੀਐ ਪਿਆਰੇ ਪਾਈਐ ਨਾਉ ਮਜੀਠ ॥

ਰੰਙਣ ਵਾਲਾ ਜੇ ਰੰਙੈ ਸਾਹਿਬੁ ਐਸਾ ਰੰਗੁ ਨ ਡੀਠ ॥੨॥

ਜਿਨ ਕੇ ਚੋਲੇ ਰਤੜੇ ਪਿਆਰੇ ਕੰਤੁ ਤਿਨਾ ਕੈ ਪਾਸਿ ॥

ਧੂੜਿ ਤਿਨਾ ਕੀ ਜੇ ਮਿਲੈ ਜੀ ਕਹੁ ਨਾਨਕ ਕੀ ਅਰਦਾਸਿ ॥੩॥

ਆਪੇ ਸਾਜੇ ਆਪੇ ਰੰਗੇ ਆਪੇ ਨਦਰਿ ਕਰੇਇ ॥

ਨਾਨਕ ਕਾਮਣਿ ਕੰਤੈ ਭਾਵੈ ਆਪੇ ਹੀ ਰਾਵੇਇ ॥੪॥੧॥੩॥


ਤਿਲੰਗ ਮਃ ੧ ॥

ਇਆਨੜੀਏ ਮਾਨੜਾ ਕਾਇ ਕਰੇਹਿ ॥

ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥

ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥

ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥

ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥

ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥

ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁ ਨ ਪਾਵੈ ॥

ਵਿਣੁ ਕਰਮਾ ਕਿਛੁ ਪਾਈਐ ਨਾਹੀ ਜੇ ਬਹੁਤੇਰਾ ਧਾਵੈ ॥

ਲਬ ਲੋਭ ਅਹੰਕਾਰ ਕੀ ਮਾਤੀ ਮਾਇਆ ਮਾਹਿ ਸਮਾਣੀ ॥

ਇਨੀ ਬਾਤੀ ਸਹੁ ਪਾਈਐ ਨਾਹੀ ਭਈ ਕਾਮਣਿ ਇਆਣੀ ॥੨॥

ਜਾਇ ਪੁਛਹੁ ਸੋਹਾਗਣੀ ਵਾਹੈ ਕਿਨੀ ਬਾਤੀ ਸਹੁ ਪਾਈਐ ॥

ਜੋ ਕਿਛੁ ਕਰੇ ਸੋ ਭਲਾ ਕਰਿ ਮਾਨੀਐ ਹਿਕਮਤਿ ਹੁਕਮੁ ਚੁਕਾਈਐ ॥

ਜਾ ਕੈ ਪ੍ਰੇਮਿ ਪਦਾਰਥੁ ਪਾਈਐ ਤਉ ਚਰਣੀ ਚਿਤੁ ਲਾਈਐ ॥

ਸਹੁ ਕਹੈ ਸੋ ਕੀਜੈ ਤਨੁ ਮਨੋ ਦੀਜੈ ਐਸਾ ਪਰਮਲੁ ਲਾਈਐ ॥

ਏਵ ਕਹਹਿ ਸੋਹਾਗਣੀ ਭੈਣੇ ਇਨੀ ਬਾਤੀ ਸਹੁ ਪਾਈਐ ॥੩॥

ਆਪੁ ਗਵਾਈਐ ਤਾ ਸਹੁ ਪਾਈਐ ਅਉਰੁ ਕੈਸੀ ਚਤੁਰਾਈ ॥

ਸਹੁ ਨਦਰਿ ਕਰਿ ਦੇਖੈ ਸੋ ਦਿਨੁ ਲੇਖੈ ਕਾਮਣਿ ਨਉ ਨਿਧਿ ਪਾਈ ॥

ਆਪਣੇ ਕੰਤ ਪਿਆਰੀ ਸਾ ਸੋਹਾਗਣਿ ਨਾਨਕ ਸਾ ਸਭਰਾਈ ॥

ਐਸੈ ਰੰਗਿ ਰਾਤੀ ਸਹਜ ਕੀ ਮਾਤੀ ਅਹਿਨਿਸਿ ਭਾਇ ਸਮਾਣੀ ॥

ਸੁੰਦਰਿ ਸਾਇ ਸਰੂਪ ਬਿਚਖਣਿ ਕਹੀਐ ਸਾ ਸਿਆਣੀ ॥੪॥੨॥੪॥

ਸੂਹੀ ਮਹਲਾ ੧ ॥

ਕਉਣ ਤਰਾਜੀ ਕਵਣੁ ਤੁਲਾ ਤੇਰਾ ਕਵਣੁ ਸਰਾਫੁ ਬੁਲਾਵਾ ॥

ਕਉਣੁ ਗੁਰੂ ਕੈ ਪਹਿ ਦੀਖਿਆ ਲੇਵਾ ਕੈ ਪਹਿ ਮੁਲੁ ਕਰਾਵਾ ॥੧॥

ਮੇਰੇ ਲਾਲ ਜੀਉ ਤੇਰਾ ਅੰਤੁ ਨ ਜਾਣਾ ॥

ਤੂੰ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਤੂੰ ਆਪੇ ਸਰਬ ਸਮਾਣਾ ॥੧॥ ਰਹਾਉ ॥

ਮਨੁ ਤਾਰਾਜੀ ਚਿਤੁ ਤੁਲਾ ਤੇਰੀ ਸੇਵ ਸਰਾਫੁ ਕਮਾਵਾ ॥

ਘਟ ਹੀ ਭੀਤਰਿ ਸੋ ਸਹੁ ਤੋਲੀ ਇਨ ਬਿਧਿ ਚਿਤੁ ਰਹਾਵਾ ॥੨॥

ਆਪੇ ਕੰਡਾ ਤੋਲੁ ਤਰਾਜੀ ਆਪੇ ਤੋਲਣਹਾਰਾ ॥

ਆਪੇ ਦੇਖੈ ਆਪੇ ਬੂਝੈ ਆਪੇ ਹੈ ਵਣਜਾਰਾ ॥੩॥

ਅੰਧੁਲਾ ਨੀਚ ਜਾਤਿ ਪਰਦੇਸੀ ਖਿਨੁ ਆਵੈ ਤਿਲੁ ਜਾਵੈ ॥

ਤਾ ਕੀ ਸੰਗਤਿ ਨਾਨਕੁ ਰਹਦਾ ਕਿਉ ਕਰਿ ਮੂੜਾ ਪਾਵੈ ॥੪॥੨॥੯॥

ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥

ਰਾਗੁ ਬਿਲਾਵਲੁ ਮਹਲਾ ੧ ਚਉਪਦੇ ਘਰੁ ੧ ॥

ਤੂ ਸੁਲਤਾਨੁ ਕਹਾ ਹਉ ਮੀਆ ਤੇਰੀ ਕਵਨ ਵਡਾਈ ॥

ਜੋ ਤੂ ਦੇਹਿ ਸੁ ਕਹਾ ਸੁਆਮੀ ਮੈ ਮੂਰਖ ਕਹਣੁ ਨ ਜਾਈ ॥੧॥

ਤੇਰੇ ਗੁਣ ਗਾਵਾ ਦੇਹਿ ਬੁਝਾਈ ॥

ਜੈਸੇ ਸਚ ਮਹਿ ਰਹਉ ਰਜਾਈ ॥੧॥ ਰਹਾਉ ॥

ਜੋ ਕਿਛੁ ਹੋਆ ਸਭੁ ਕਿਛੁ ਤੁਝ ਤੇ ਤੇਰੀ ਸਭ ਅਸਨਾਈ ॥

ਤੇਰਾ ਅੰਤੁ ਨ ਜਾਣਾ ਮੇਰੇ ਸਾਹਿਬ ਮੈ ਅੰਧੁਲੇ ਕਿਆ ਚਤੁਰਾਈ ॥੨॥

ਕਿਆ ਹਉ ਕਥੀ ਕਥੇ ਕਥਿ ਦੇਖਾ ਮੈ ਅਕਥੁ ਨ ਕਥਨਾ ਜਾਈ ॥

ਜੋ ਤੁਧੁ ਭਾਵੈ ਸੋਈ ਆਖਾ ਤਿਲੁ ਤੇਰੀ ਵਡਿਆਈ ॥੩॥

ਏਤੇ ਕੂਕਰ ਹਉ ਬੇਗਾਨਾ ਭਉਕਾ ਇਸੁ ਤਨ ਤਾਈ ॥

ਭਗਤਿ ਹੀਣੁ ਨਾਨਕੁ ਜੇ ਹੋਇਗਾ ਤਾ ਖਸਮੈ ਨਾਉ ਨ ਜਾਈ ॥੪॥੧॥

ਬਿਲਾਵਲੁ ਮਹਲਾ ੧ ॥

ਮਨੁ ਮੰਦਰੁ ਤਨੁ ਵੇਸ ਕਲੰਦਰੁ ਘਟ ਹੀ ਤੀਰਥਿ ਨਾਵਾ ॥

ਏਕੁ ਸਬਦੁ ਮੇਰੈ ਪ੍ਰਾਨਿ ਬਸਤੁ ਹੈ ਬਾਹੁੜਿ ਜਨਮਿ ਨ ਆਵਾ ॥੧॥

ਮਨੁ ਬੇਧਿਆ ਦਇਆਲ ਸੇਤੀ ਮੇਰੀ ਮਾਈ ॥

ਕਉਣੁ ਜਾਣੈ ਪੀਰ ਪਰਾਈ ॥

ਹਮ ਨਾਹੀ ਚਿੰਤ ਪਰਾਈ ॥੧॥ ਰਹਾਉ ॥

ਅਗਮ ਅਗੋਚਰ ਅਲਖ ਅਪਾਰਾ ਚਿੰਤਾ ਕਰਹੁ ਹਮਾਰੀ ॥

ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਘਟਿ ਘਟਿ ਜੋਤਿ ਤੁਮ੍ਹ੍ਹਾਰੀ ॥੨॥

ਸਿਖ ਮਤਿ ਸਭ ਬੁਧਿ ਤੁਮ੍ਹ੍ਹਾਰੀ ਮੰਦਿਰ ਛਾਵਾ ਤੇਰੇ ॥

ਤੁਝ ਬਿਨੁ ਅਵਰੁ ਨ ਜਾਣਾ ਮੇਰੇ ਸਾਹਿਬਾ ਗੁਣ ਗਾਵਾ ਨਿਤ ਤੇਰੇ ॥੩॥

ਜੀਅ ਜੰਤ ਸਭਿ ਸਰਣਿ ਤੁਮ੍ਹ੍ਹਾਰੀ ਸਰਬ ਚਿੰਤ ਤੁਧੁ ਪਾਸੇ ॥

ਜੋ ਤੁਧੁ ਭਾਵੈ ਸੋਈ ਚੰਗਾ ਇਕ ਨਾਨਕ ਕੀ ਅਰਦਾਸੇ ॥੪॥੨॥

Shabad Hazaray - Links
Shabad Hazaray YouTube Link

Akhand . Learn more…..